13 Jun 2021
Punjabi Hindi

ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਵਿਗਿਆਨ ਵਿਸ਼ੇ ਦੀਆਂ ਆਨਲਾਈਨ ਐਕਟੀਵੀਟੀਜ਼ ਆਰੰਭ ਕੀਤੀਆਂ

ਐੱਸ.ਏ.ਐੱਸ.ਨਗਰ: 19 ਸਤੰਬਰ: ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਗਿਆਨਕ ਦ੍ਰਿਸ਼ਟੀਕੋਣ ਦੇ ਵਿਕਾਸ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਵਿਸ਼ੇਸ਼ ਉਪਰਾਲਾ ਕਰਦਿਆਂ ਮਿਡਲ ਅਤੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਿਗਿਆਨ ਵਿਸ਼ੇ ਦੀਆਂ ਆਨ-ਲਾਈਨ ਕਿਰਿਆਵਾਂ ਸ਼ੁਰੂ ਕੀਤੀਆਂ ਹਨ| ਸਿੱਖਿਆ ਵਿਭਾਗ ਵੱਲੋਂ ਪਿਛਲੇ ਹਫਤੇ ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਗਿਆਨ ਵਿਸ਼ੇ ਦੀਆਂ ਐਕਟੀਵਿਟੀਜ਼ ਭੇਜਣੀਆਂ ਸ਼ੁਰੂ ਕੀਤੀਆਂ ਗਈਆਂ ਹਨ| ਇਹਨਾਂ ਐਕਟੀਵਿਟੀਜ਼ ਵਿੱਚ ਵਿਦਿਆਰਥੀਆਂ ਨੇ ਵਿਸ਼ੇਸ਼ ਦਿਲਚਸਪੀ ਤੇ ਭਾਰੀ ਉਤਸ਼ਾਹ ਦਿਖਾਇਆ ਹੈ| ਇਸ ਸਬੰਧੀ ਵਿਗਿਆਨ ਵਿਸ਼ੇ ਦੇ ਸਟੇਟ ਕੋਆਰਡੀਨੇਟਰ ਸੁਸ਼ੀਲ ਭਾਰਦਵਾਜ ਨੇ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਘਰੇਲੂ ਸਮਾਨ ਦੀ ਵਰਤੋਂ ਕਰਦਿਆਂ ਐਕਟੀਵਿਟੀ ਰਾਹੀਂ ਚੁੰਬਕੀ ਸੂਈ ਬਣਾਉਣਾ ਸਿਖਾਇਆ ਗਿਆ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਜੜ੍ਹਤਾ’ ਦੀ ਧਾਰਨਾ ਨੂੰ ਸਮਝਾਉਣ ਲਈ ਕਿਰਿਆ ਕਰਵਾਈ ਗਈ| ਉਹਨਾਂ ਦੱਸਿਆ ਕਿ ਇਹਨਾਂ ਐਕਟੀਵਿਟੀਜ਼ ਵਿੱਚ ਵਿਸ਼ੇਸ਼ ਉਤਸ਼ਾਹ ਦਿਖਾਉਂਦਿਆਂ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ 92731 ਅਤੇ ਨੌਵੀਂ ਤੇ ਦਸਵੀਂ ਜਮਾਤ ਦੇ 56984 ਵਿਦਿਆਰਥੀਆਂ ਨੇ ਭਾਗ ਲਿਆ| ਉਹਨਾਂ ਦੱਸਿਆ ਕਿ ਭਵਿੱਖ ਵਿੱਚ ਵੀ ਹਰ ਸੋਮਵਾਰ ਨੂੰ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਇਹ ਐਕਟੀਵਿਟੀਜ਼ ਭੇਜੀਆਂ ਜਾਇਆ ਕਰਨਗੀਆਂ| ਭਾਰਦਵਾਜ਼ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਵਿਭਾਗ ਵੱਲੋਂ  ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹੀ ਵਿਗਿਆਨ ਦੀਆਂ ਆਨਲਾਈਨ ਐਕਟੀਵੀਟੀਜ਼ ਆਰੰਭ ਕੀਤੀਆਂ ਗਈਆਂ ਹਨ|

Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com