Tuesday 20 October 2020

ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਹਦਾਇਤ

- Posted on 16 September 2020

ਅੰਮ੍ਰਿਤਸਰ, 16 ਸਤੰਬਰ

ਜਿਲੇ ਵਿਚੋਂ ਕੋਰੋਨਾ ਨੂੰ ਜੜੋਂ ਪੁੱਟਣ ਦੇ ਇਰਾਦੇ ਨਾਲ ਕੰਮ ਕਰ ਰਹੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ। ਆਪਣੀ ਹਦਾਇਤ ਵਿਚ ਉਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ ਇਸ ਲਈ ਜ਼ਰੂਰੀ ਹੈ ਕਿ ਉਹ ਕੋਰੋਨਾ ਤੋਂ ਬਚੇ ਰਹਿਣ। ਉਨਾਂ ਕਿਹਾ ਕਿ ਜੇਕਰ ਕਿਸੇ ਇਕ ਕਰਮਚਾਰੀ ਨੂੰ ਕੋਰੋਨਾ ਹੁੰਦਾ ਹੈ ਤਾਂ ਉਹ ਅੱਗੋਂ ਸਾਰੇ ਦਫਤਰ ਅਤੇ ਦਫਤਰ ਆਉਣ ਵਾਲੇ ਸੈਂਕੜੇ ਲੋਕਾਂ ਤੱਕ ਲਾਗ ਫੈਲਾਉਣ ਦਾ ਕਾਰਨ ਬਣ ਸਕਦੀ ਹੈਇਸ ਲਈ ਇੰਨਾਂ ਕਰਮਚਾਰੀਆਂ ਦਾ ਕੋਰੋਨਾ ਟੈਸਟ ਹਰ ਹਾਲਤ ਕੀਤੇ ਜਾਣ। ਸ. ਖਹਿਰਾ ਨੇ ਇਸ ਦੀ ਸ਼ੁਰੂਆਤ ਆਪਣਾ ਟੈਸਟ ਕਰਵਾ ਕੇ ਬੀਤੇ ਦਿਨੀਂ ਕਰ ਦਿੱਤੀ ਸੀ। ਉਸ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਕਰੋਨਾ ਟੈਸਟ ਕਰਵਾਏ ਸਨ।

  ਸ. ਖਹਿਰਾ ਨੇ ਸਾਰੇ ਦਫਤਰਾਂ ਨੂੰ ਜਾਰੀ ਕੀਤੇ ਪੱਤਰ ਵਿਚ ਕਿਹਾ ਕਿ ਉਹ ਆਪਣੇ ਸਾਰੇ ਕਰਮਚਾਰੀਜਿਸ ਵਿਚ ਦਰਜਾ ਚਾਰ ਤੱਕ ਦੇ ਕਰਮਚਾਰੀ ਵੀ ਸ਼ਾਮਿਲ ਹਨਦਾ ਕੋਵਿਡ-19 ਦਾ ਆਰ ਟੀ ਪੀ ਸੀ ਆਰ ਟੈਸਟ 25 ਸਤੰਬਰ ਤੱਕ ਕਰਵਾ ਕੇ ਲਿਖਤੀ ਰਿਪੋਰਟ ਡਿਪਟੀ ਕਮਿਸ਼ਨਰ ਦਫਤਰ ਭੇਜਣ। ਦੱਸਣਯੋਗ ਹੈ ਕਿ ਜਿਲਾ ਪ੍ਰਸ਼ਾਸਨ ਨੇ ਪਹਿਲਾਂ ਵਪਾਰਕ ਸਥਾਨਾਂਜਿੱਥੇ ਕਿ ਲੋਕਾਂ ਦਾ ਆਉਣਾ-ਜਾਣਾ ਆਮ ਰਹਿੰਦਾ ਹੈਦੇ ਮਾਲਕਾਂ ਤੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com