ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਰੀਜਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੀ ਸਮੱਗਰੀ
ਫਾਜ਼ਿਲਕਾ, 22 ਦਸੰਬਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਧਾਨ ਰੈਡ ਕਰਾਸ ਸੋਸਾਇਟੀ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਕਾਰਜਕਾਰਨੀ ਕਮੇਟੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਆਪਣਾ ਇਲਾਜ ਕਰਵਾ ਰਹੇ ਮਰੀਜਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਲੋੜਵੰਦਾਂ ਨੂੰ ਜ਼ਰੂਰਤ ਦੀ ਸਮੱਗਰੀ ਵੰਡੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਲੋੜਵੰਦਾਂ ਲਈ ਹਮੇਸ਼ਾ ਹੀ ਨੇਕ ਭਲਾਈ ਦੇ ਕੰਮ ਕਰਦੀ ਆ ਰਹੀ ਹੈ।ਉਨ੍ਹਾਂ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਸਮੇ-ਸਮੇਂ `ਤੇ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਸਾਡੀ ਰਸੋਈ ਵੱਲੋਂ ਖਾਣਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਮਰੀਜਾਂ, ਪਰਿਵਾਰ ਮੈਂਬਰਾਂ ਅਤੇ ਲੋੜਵੰਦਾਂ ਨੂੰ ਸਿਵਲ ਹਸਪਤਾਲ ਵਿਖੇ ਜੂਸ ਦੇ 20 ਬਾਕਸ, 3 ਪੇਟੀਆਂ ਸਾਬਨ ਦੀਆਂ ਅਤੇ 500 ਮਾਸਕਾਂ ਦੀ ਵੰਡ ਕੀਤੀ ਗਈ।ਉਨ੍ਹਾਂ ਕਿਹਾ ਕਿ ਇਹ ਸਮੱਗਰੀ ਉਨ੍ਹਾਂ ਨੂੰ ਰੋਜ਼ਮਰਾ ਦੀਆਂ ਜਰੂਰਤਾਂ ਪੂਰੀ ਕਰਨ ਵਿਚ ਸਹਾਈ ਹੋਵੇਗੀ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਡਾ. ਚੰਦਰ ਮੋਹਨ ਕਟਾਰੀਆ, ਐਸ.ਐਮ.ਓ ਡਾ. ਸੁਧੀਰ ਪਾਠਕ ਤੋਂ ਇਲਾਵਾ ਸਿਹਤ ਵਿਭਾਗ ਤੇ ਰੈਡ ਕਰਾਸ ਸੋਸਾਇਟੀ ਦਾ ਸਟਾਫ ਹਾਜ਼ਰ ਸੀ।