ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੁਬਰੂ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਕੋਵਿਡ ਦੀ ਤਾਜਾ ਸਥਿਤੀ ਬਾਰੇ ਦਿੱਤੀ ਜਾਣਕਾਰੀ
ਫਿਰੋਜ਼ਪੁਰ 07 ਅਕਤੂਬਰ 2020 :
ਕੋਵਿਡ-19 ਦੀ ਤਾਜਾ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣ ਬਾਰੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਫੇਸਬੁੱਕ ਲਾਈਵ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 221 ਲੋਕਾਂ ਨੂੰ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਹੁਣ ਤੱਕ ਕੁੱਲ 3505 ਵਿਅਕਤੀ ਤੁੰਦਰੁਸਤ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 44817 ਹਜ਼ਾਰ ਵਿਅਕਤੀਆਂ ਦੀ ਕੋਵਿਡ19 ਲਈ ਟੈਸਟਿੰਗ ਕੀਤੀ ਗਈ ਹੈ। ਜਿਸ ਵਿਚੋਂ 40463 ਵਿਅਕਤੀਆਂ ਦੇ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ 22 ਵਿਅਕਤੀ ਕੋਰੋਨਾ ਪੋਜ਼ਿਟਿਵ ਹੋਏ ਹਨ ਤੇ ਹੁੱਣ ਜ਼ਿਲ੍ਹੇ ਵਿੱਚ ਕੁੱਲ ਐਕਟਿਵ ਕੇਸ 291 ਹਨ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਲੋਕ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾਂ ਨੂੰ ਯਕੀਨੀ ਬਣਾਉਣ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੋਸ਼ਲ ਡਿਸਟੈਂਸਿੰਗ ਰਖਣਾ ਆਦਿ ਸ਼ਾਮਲ ਹੈ। ਉਨ੍ਹਾ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਵਾਇਰਸ ਸਬੰਧੀ ਆਪਣੇ ਵਿਚ ਕੋਈ ਲੱਛਣ ਨਜਰ ਆਉਂਦੇ ਹਨ ਤਾ ਇਸ ਦਾ ਟੈੱਸਟ ਜ਼ਰੂਰ ਕਰਵਾਏ ਅਤੇ ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਨੰ: 104 ਤੇ ਸੰਪਰਕ ਕੀਤਾ ਜਾ ਸਕਦਾ ਹੈ।