29 November 2020 12:46 pm

ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਤਿਆਰੀ ਖਿੱਚੀ

- Posted on 23 September 2020

*ਗੁਰੂ ਗੋਬਿੰਦ ਸਿੰਘ ਕਾਲਜ ਵਿੱਚ 25 ਅਤੇ 30 ਸਤੰਬਰ ਨੂੰ ਲੱਗਣਗੇ ਰੋਜ਼ਗਾਰ ਮੇਲੇ

*ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਹਾ ਲੈਣ ਦਾ ਸੱਦਾ


ਬਰਨਾਲਾ, 23 ਸਤੰਬਰ

              ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 25 ਅਤੇ 30 ਸਤੰਬਰ ਨੂੰ ਰੋਜ਼ਗਾਰ ਮੇਲੇ ਲਾਏ ਜਾ ਰਹੇ ਹਨਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ। ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਇਹ ਮੇਲੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਹਨ।

              ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱੱਲੋਂ ਸੂਬੇ ਭਰ ਵਿਚ ਰਾਜ ਪੱਧਰੀ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦੋ ਰੋਜ਼ਗਾਰ ਮੇਲੇ ਲਾਏ ਜਾਣੇ ਹਨ। ਇਹ ਰੋਜ਼ਗਾਰ ਮੇਲੇ ਮਿਤੀ 25 ਸਤੰਬਰ ਅਤੇ 30 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਦੇ ਕੋਵਿਡ ਪ੍ਰੋਟੋਕੋਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਏ ਜਾ ਰਹੇ ਹਨ ਤੇ ਇਸ ਦੌਰਾਨ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਇਨ੍ਹਾਂ  ਮੇਲਿਆ ਵਿੱਚ ਭਾਗ ਲੈ ਸਕਦੇ ਹਨ।

            ਉਨ੍ਹਾਂ ਦੱਸਿਆ ਕਿ ਬੇਰੋਜ਼ਗਾਰ ਪ੍ਰਾਰਥੀ www.pgrkam.com  ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ ਤਾਂ ਜੋ ਉਹ ਸਮੇਂ ਸਮੇਂ ਤੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਲਈ ਅਪਲਾਈ ਕਰ ਸਕਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


ਬੌਕਸ ਲਈ ਪ੍ਰਸਤਾਵਿਤ

ਦਸਵੀਂ ਤੋਂ ਪੋਸਟ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀ ਲੈ ਸਕਦੇ ਹਨ ਲਾਹਾ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰਵਿਕਾਸ ਤੇ ਸਿਖਲਾਈ ਅਫਸਰ ਗੁਰਤੇਜ ਸਿੰਘ ਨੇ  ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ-ਘੱਟ ਯੋਗਤਾ 10ਵੀਂ, 12ਵੀਂਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦਾ ਸਮਾਂ ਸਵੇਰੇ 10 ਤੋਂ ਸ਼ਾਮ ਵਜੇ ਹੈਵਿਦਿਆਰਥੀ ਸਵੇਰੇ 9:30 ਤੱਕ ਸੰਘੇੜਾ ਕਾਲਜ ਪੁੱਜ ਸਕਦੇ ਹਨ। ਉਨ੍ਹਾਂ ਆਖਿਆ ਕਿ ਜਿਹੜੇ ਵਿਦਿਆਰਥੀਆਂ ਨੇ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈਉਹ ਮੌਕੇ ਤੇ ਫਾਰਮ ਭਰ ਕੇ ਅਪਲਾਈ ਕਰ ਸਕਦੇ ਹਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com