06 May 2021

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵਾਇਸ ਚਾਂਸਲਰ ਬਣੇ ਪ੍ਰੋ. ਅਰਵਿੰਦ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ ਪ੍ਰੋ.ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਵੇਂ ਵਾਇਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।ਇਸਤੋਂ ਪਹਿਲਾਂ ਬੀ.ਐਸ ਘੁੰਮਣ ਵਲੋਂ ਵਾਇਸ ਚਾਂਸਲਰ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਜਿਸ ਤੋਂ ਬਾਅਦ ਆਈਏਐਸ ਅਧਿਕਾਰੀ ਰਵਨੀਤ ਕੌਰ ਨੂੰ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਦਾ ਅਹੁਦਾ ਸੌਂਪਿਆ ਗਿਆ ਸੀ। ਉਸ ਸਮੇਂ ਤੋਂ ਹੀ ਯੂਨੀਵਰਸਿਟੀ ਦੇ ਹਾਲਾਤ ਹੋਰ ਖ਼ਰਾਬ ਹੋਣੇ ਸ਼ੁਰੂ ਹੋਏ ਅਤੇ ਲਗਾਤਾਰ ਧਰਨੇ ਪ੍ਰਦਰਸ਼ਨਾਂ ਚੱਲ ਰਹੇ ਸਨ।

ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵਾਇਸ ਚਾਂਸਲਰ ਪ੍ਰੋ ਅਰਵਿੰਦ ਬਣੇ ਹਨ।ਪ੍ਰੋ. ਅਰਵਿੰਦ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

   

Spread the love

Read more

© Copyright 2021, Punjabupdate.com