21 Apr 2021

ਕੇਂਦਰ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਰਹੀ ਬੇਸਿੱਟਾ, 8 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ

ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਖੇਤੀ ਕਾਨੂੰਨਾਂ ਅਤੇ ਐੰਮ.ਐਸ.ਪੀ ਨੂੰ ਕੇ ਚੱਲ ਰਿਹਾ ਰੇੜਕਾ ਖਤਮ ਨਹੀਂ ਹੋ ਰਿਹਾ ਹੈ। ਅੱਜ ਇੱਥੇ ਵਿਗਿਆਨ ਭਵਨ ਵਿਖੇ ਹੋਈ ਮੀਟਿੰਗ ਬੇਸਿੱਟਾ ਰਹੀ। ਕਿਉਂਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧਾਂ ਕਰਨ ਦੀ ਗੱਲ ਕਰ ਰਹੀ ਹੈ, ਜਦੋਂ ਕਿ ਕਿਸਾਨ ਜਥੇਬੰਦੀਆਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।

ਅੱਜ ਹੋਈ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਅੱਗੇ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਦਾ ਪ੍ਰਸਤਾਵ ਕਰਨ ਰੱਖਿਆ ਸੀ।ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਨਕਾਰਦੇ ਹੋਏ ਖੇਤੀ ਕਾਨੂੰਨਾਂ ਨੂੰ ਮੰਗ ਕਰਨ ਦੀ ਗੱਲ ਕਹੀ।

ਹੁਣ ਕਿਸਾਨ ਆਗੂਆਂ ਵੱਲੋਂ 8 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਦੇ ਸਬੰਧ ਵਿੱਚ ਕੱਲ 5 ਜਨਵਰੀ ਨੂੰ ਆਪਣੇ ਪੱਧਰ ‘ਤੇ ਮੀਟਿੰਗ ਕੀਤੀ ਜਾਵੇਗੀ।ਜਿਸ ਵਿੱਚ ਆਪਣੀ ਅਗਲੀ ਰਣਨੀਤੀ ਉਲੀਕੀ ਜਾਵੇਗੀ।

   

Read more