Monday 23 November 2020

ਛੇਵੇਂ ਰੋਜ਼ਗਾਰ ਮੇਲੇ ਲਈ ਨੌਜਵਾਨਾਂ ਦੀ ਰਜਿਸਟਰੇਸ਼ਨ 16 ਸਤੰਬਰ ਤੱਕ ਹੋਵੇਗੀ

- Posted on 29 August 2020

ਪਟਿਆਲਾ, 29 ਅਗਸਤ: ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲੱਗਣ ਵਾਲੇ ਛੇਵੇਂ ਰੋਜ਼ਗਾਰ ਮੇਲੇ ਲਈ ਰਜਿਸਟਰੇਸ਼ਨ ਚੱਲ ਰਹੀ ਹੈ ਜੋ ਕਿ 16 ਸਤੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਤੰਬਰ ਮਹੀਨੇ ‘ਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਲਈ ਨੌਜਵਾਨਾਂ ‘ਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਨੌਜਵਾਨਾਂ ਵੱਲੋਂ ਰਜਿਸਟਰੇਸ਼ਨ ਕਰਵਾਉਣ ਲਈ ਬਿਊਰੋ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ‘ਚ ਉਹੀ ਨੌਜਵਾਨ ਭਾਗ ਲੈ ਸਕਣਗੇ ਜਿਨ੍ਹਾਂ ਨੇ 16 ਸਤੰਬਰ ਤੱਕ ਵੈਬਸਾਈਟ www.pgrkam.com ‘ਤੇ ਆਪਣੀ ਰਜਿਸਟਰੇਸ਼ਨ ਕਰਵਾਈ ਹੋਵੇਗੀ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੀ ਰਜਿਸਟਰੇਸ਼ਨ ਪੀ.ਜੀ.ਆਰ.ਕੇ.ਏ.ਐਮ. ‘ਤੇ ਜ਼ਰੂਰ ਕਰਵਾਉਣ।

ਸਿੰਪੀ ਸਿੰਗਲਾ ਨੇ ਦੱਸਿਆ ਕਿ ਨੌਜਵਾਨਾਂ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ ਬਲਾਕ ਪੱਧਰੀ ਸਹਾਇਤਾ ਕੇਂਦਰ ਜਿਹੜੇ ਕਿ ਬੀ.ਡੀ.ਪੀ.ਓ ਦਫ਼ਤਰ ਵਿੱਚ ਖੋਲੇ ਗਏ ਹਨ ਦੀ ਸਹਾਇਤਾ ਵੀ ਲੈ ਸਕਦੇ ਹਨ ਇਸ ਦੇ ਨਾਲ ਆਪਣੇ ਨੇੜੇ ਦੇ ਕਾਮਨ ਸਰਵਿਸ ਸੈਂਟਰ ਜਾਂ ਡਾਕ ਵਿਭਾਗ ‘ਤੇ ਜਾ ਕੇ ਵੀ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਕਰਾਉਣ ਲਈ ਸਹਾਇਤਾ ਵਾਸਤੇ ਹੈਲਪਲਾਈਨ ਨੰਬਰ 9877610877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com