Thursday 26 November 2020

ਸਰਵੇਖਣ ਕਿਸੇ ਅਲੱਗ ਪਾਠਕ੍ਰਮ ਦੀ ਬਜਾਏ ਸਕੂਲ ਦੇ ਪਾਠਕ੍ਰਮ ‘ਤੇ ਹੀ ਅਧਾਰਤ ਹੋਵੇਗਾ

- Posted on 05 August 2020
ਬਰਨਾਲਾ, 4 ਅਗਸਤ
ਸੂਬੇ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ‘ਚ ਹੋਣ ਵਾਲੇ ਇਸ ਸਰਵੇਖਣ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ‘ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਡੀ.ਪੀ.ਆਈਜ਼., ਨੋਡਲ ਅਫਸਰਾਂ, ਜਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗਾਂ ਕਰਕੇ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ। 
         ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ  ਸ੍ਰ ਸਰਬਜੀਤ ਸਿੰਘ ਤੂਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਸਰਵੇਖਣ ‘ਚ ਚਲੰਤ ਵਿੱੱਦਿਅਕ ਸ਼ੈਸ਼ਨ 2020-21 ਦੌਰਾਨ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਵਿੱਦਿਅਕ ਗੁਣਵੱਤਾ ਦੀ ਪਰਖ ਕੀਤੀ ਜਾਵੇਗੀ। ਇਸ ਸਰਵੇਖਣ ਦੀ ਸ਼ੁਰੂਆਤ ਅਗਸਤ ਮਹੀਨੇ ‘ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਆਨਲਾਈਨ ਤਰੀਕੇ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ। ਸਤੰਬਰ ਮਹੀਨੇ ‘ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ। ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ‘ਚ ਨੇਪਰੇ ਚੜੇਗਾ। ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ੍ਹ ਰਹੇ ਵਿਸ਼ਿਆਂ ਦੇ ਪਾਠਕ੍ਰਮ ‘ਤੇ ਹੀ ਅਧਾਰਤ ਹੋਵੇਗਾ।ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆਂ ਦੀ ਚੋਣ ਕੀਤੀ ਗਈ ਹੈ। ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ ਅਤੇ 11 ਤੇ 12ਵੀਂ ਜਮਾਤ ਦੇ ਕੁੱੱਝ ਚੋਣਵੇਂ ਵਿਸ਼ਿਆਂ ‘ਤੇ ਅਧਾਰਿਤ ਇਹ ਸਰਵੇ ਕਰਵਾਇਆ ਜਾਵੇਗਾ।
                    ਉਪ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ  ਸ੍ਰੀਮਤੀ ਹਰਕੰਵਲਜੀਤ ਕੌਰ  ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ  ਸ੍ਰੀਮਤੀ ਵਸੁੰਧਰਾ ਨੇ ਦੱਸਿਆ ਕਿ ਇਸ ਸਰਵੇ ਦੀ ਸਫਲਤਾ ਲਈ ਸਬੰਧਤ ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਜਿਲ੍ਹਾ ਤੇ ਬਲਾਕ ਮੈਂਟਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾੳਣ ਤੇ ਉਤਸ਼ਾਹਿਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ। ਸਰਵੇਖਣ ਸਬੰਧੀ ਸਾਰੇ ਜਿਲ੍ਹਿਆਂ ਦੇ ਜਿਲ੍ਹਾ ਤੇ ਬਲਾਕ ਮੈਂਟਰ, ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਅੱਗੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਗੇ। ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ  ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਲਈ ਤਿਆਰ ਕਰਨਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com