ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਜ਼ ਅਤੇ ਸੈਂਟਰ ਹੈੱਡ ਟੀਚਰਜ਼ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ

Punjab Update

ਐੱਸ.ਏ.ਐੱਸ. ਨਗਰ 6 ਨਵੰਬਰ – ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਜੀ ਦੀ ਯੋਗ ਅਗਵਾਈ ਅਧੀਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32, ਚੰਡੀਗੜ੍ਹ ਵਿਖੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਸੈਂਟਰ ਹੈੱਡ ਟੀਚਰਜ਼ ਦੀ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ|

ਇਸ ਸਿਖਲਾਈ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਪਹੁੰਚੇ ਅਤੇ ਉਨ੍ਹਾਂ ਨੇ ਸਮੂਹ ਭਾਗ ਲੈ ਰਹੇ ਅਧਿਆਪਕਾਂ ਨੂੰ ੳੁਤਸ਼ਾਹਿਤ ਕੀਤਾ।

ਇਸ ਸਿਖਲਾਈ ਦੌਰਾਨ ਇੰਦਰਜੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਕਿਹਾ ਕਿ ਇਸ ਸਿਖਲਾਈ ਦਾ ਮੰਤਵ ਅਧਿਆਪਕਾਂ ਨੂੰ ਸਕੂਲੀ ਸਿੱਖਿਆ ਦੇ ਵਿਕਾਸ ਅਤੇ ਸਕੂਲਾਂ ਦੇ ਪ੍ਰਬੰਧਨ ਬਾਰੇ ਸੇਧ ਪ੍ਰਦਾਨ ਕਰਨਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ 22 ਜ਼ਿਲ੍ਹਾ ਕੋਆਰਡੀਨੇਟਰਜ਼ ਅਤੇ 44 ਸੈਂਟਰ ਹੈੱਡ ਟੀਚਰਜ਼  ਭਾਗ ਲੈ ਰਹੇ ਹਨ। 

ਇਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਦੌਰਾਨ ਅਧਿਆਪਕਾਂ ਨੂੰ ਸਿੱਖਿਆ ਦ੍ਰਿਸ਼ਟੀਕੋਣ, ਸਕੂਲ ਦੇ ਮੁਲਾਂਕਣ, ਗੁਣਾਤਮਕ ਸਿੱਖਿਆ, ਕਲਾਸਰੂਮ ਗਤੀਵਿਧੀਆਂ, ਪ੍ਰਸ਼ਨ ਪੱਤਰ ਤਿਆਰ ਕਰਨ ਸੰਬੰਧੀ ਸਰਵੇ ਅਤੇ ਸਕੂਲ ਪ੍ਰਬੰਧਨ ਦੇ ਬਾਰੇ ਵੱਖ-ਵੱਖ ਕ੍ਰਿਆਵਾਂ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। 

ਦੂਜੇ ਦਿਨ ਦੀ ਸਿਖਲਾਈ ਦੌਰਾਨ ਟੀਚਿਆਂ ਨੂੰ ਸੈੱਟ ਕਰਨ ਅਤੇ ਇਹਨਾਂ ਦੀ ਪ੍ਰਾਪਤੀ ਲਈ ਐਕਸ਼ਨ ਪਲਾਨ ਬਣਾਉਣ, ਮੋਨੀਟਰਿੰਗ ਕਰਨ, ਕਲਾਸਰੂਮ ਨਿਗਰਾਨੀ ਸੰਬੰਧੀ ਜਰੂਰੀ ਨੁਕਤਿਆਂ ਬਾਰੇ ਸਿਖਲਾਈ ਪ੍ਰਦਾਨ ਕੀਤੀ ਗਈ।  ਇਸ ਸਿਖਲਾਈ ਵਰਕਸ਼ਾਪ ਵਿੱਚ ਡਾ. ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ, ਇੰਡੀਆ ਸਕੂਲ ਲੀਡਰਸ਼ਿਪ ਇੰਸਟੀਚਿਊਟ ਵੱਲੋਂ ਰਿਸੋਰਸ ਪਰਸਨ ਮਾਨਵੀ ਅਰੋੜਾ ਅਤੇ ਬੈਦੂਰੀਆ ਸੈਨ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਰਹੇ।

Read more