14 Jun 2021
Punjabi Hindi

12 ਤੋਂ 15 ਫਰਵਰੀ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ਅਤੇ ਪਬਲਿਕ ਮੀਟਿੰਗ ਕਰਨ ’ਤੇ ਪੂਰਨ ਪਾਬੰਦੀ

ਨਵਾਂਸ਼ਹਿਰ, 6 ਫਰਵਰੀ :
  ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮਿਤੀ 12 ਫਰਵਰੀ 2021 ਨੂੰ ਸ਼ਾਮ 5 ਵਜੇ ਤੋਂ 15 ਫਰਵਰੀ 2021 ਨੂੰ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ, ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪਬਲਿਕ ਮੀਟਿੰਗ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਦੌਰਾਨ ਕੇਵਲ ‘ਹਾਊਸ-ਟੂ-ਹਾਊਸ ਵਿਜ਼ਿਟ ਵਿਦ ਡੋਰ-ਟੂ-ਡੋਰ ਕੰਪੇਨ’ ਦੇ ਮੰਤਵ ਲਈ ਇਹ ਪਾਬੰਦੀ ਨਹੀਂ ਹੋਵੇਗੀ। 
  ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਤਦਾਨ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਅਤੇ ਮਤਦਾਨ ਖ਼ਤਮ ਹੋਣ ਤੋਂ ਇਕ ਦਿਨ ਬਾਅਦ ਤੱਕ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ, ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪਬਲਿਕ ਮੀਟਿੰਗ ਕਰਨ ’ਤੇ ਪਾਬੰਦੀ ਲਾਉਣੀ ਜ਼ਰੂਰੀ ਹੈ।
Spread the love

Read more

© Copyright 2021, Punjabupdate.com