14 Jun 2021
Punjabi Hindi

ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ

*ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੋ ਮਿੰਟ ਦਾ ਮੋਨ
ਨਵਾਂਸ਼ਹਿਰ, 30 ਜਨਵਰੀ : 
  ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਡੀ. ਸੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਹੋਰਨਾਂ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਨਿਭਾਏ ਜਾਣ ਦੀ ਲੋੜ ਹੈ। ਉਨਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੇ ਇਕ ਨਰੋਏ ਭਾਰਤ ਦੀ ਸਿਰਜਣਾ ਦਾ ਸੁਪਨਾ ਲਿਆ ਸੀ ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੁਪਰਡੈਂਟ ਬਹਾਦਰ ਸਿੰਘ ਥਾਂਦੀ, ਜ਼ਿਲਾ ਨਾਜਰ ਹਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Spread the love

Read more

© Copyright 2021, Punjabupdate.com