ਮਿਸ਼ਨ ਫਤਹਿ ਤਹਿਤ ਸਿਹਤ ਬਲਾਕ ਲੌਂਗੋਵਾਲ ਵਲੋਂ ਕੋਵਿਡ ਦੇ 56 ਨਮੂਨੇ ਜਾਂਚ ਲਈ ਭੇਜੇ
ਸੰਗਰੂਰ, 17 ਸਤੰਬਰ:
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਪਿੰਡਾਂ ਵਿਚ ਕੋਵਿਡ -19 ਦੇ 56 ਨਮੂਨੇ ਲਏ ਗਏ ਜਿਨਾਂ ਵਿੱਚੋਂ 6 ਰੈਪਿਡ ਐਂਟੀਜਨ ਟੈਸਟ ਲਏ ਗਏ ਹਨ।
ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ ਲੋਹਾ ਖੇੜਾ, ਲੌਂਗੋਵਾਲ, ਗਲੋਬ ਟੋਇਟਾ ਕੰਪਨੀ, ਮਾਰੂਤੀ ਕਾਰ ਡੰਪ ਵਿਖੇ ਕੋਵਿਡ 19 ਦੇ 56 ਨਮੂਨੇ ਲਏ ਗਏ ਹਨ। ਉਨਾਂ ਪਿੰਡ ਵਾਸੀਆ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ।ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆ ਜਾ ਰਹੀਆ ਹਨ। ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਹੁੰਦੀ। ਇਸ ਵਿੱਚ ਕੁਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ।ਇਸ ਲਈ ਉਹਨਾਂ ਅਫਵਾਹਾਂ ਤੋਂ ਬਚਣ ਤੇ ਵੱਧ ਤੋਂ ਵੱਧ ਸੈਂਪਲਿੰਗ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ, ਬਲਕਾਰ ਸਿੰਘ, ਜਸਪਾਲ ਸਿੰਘ, ਡਾ. ਸੰਦੀਪ ਕੰਡਾਰਾ, ਸੀ.ਐਚ.ਓ. ਕੁਲਦੀਪ ਕੌਰ, ਵੀਰਪਾਲ ਕੌਰ ,ਸੁਖਵੀਰ ਕੌਰ ਅਤੇ ਸਬੰਧਤ ਹੈਲਥ ਵਰਕਰ ਹਾਜ਼ਰ ਸਨ।