Saturday 31 October 2020

ਮਿਸ਼ਨ ਫਤਿਹ ਤਹਿਤ ਕੋਵਿਡ19 ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵੰਡੇ ਜਾ ਰਹੇ ਹਨ ਮਾਸਕ

- Posted on 04 September 2020
 

·         ਜਾਗਰੂਕਤਾ ਮੁਹਿੰਮ ਨੂੰ ਵਧਾਉਣ ਲਈ 50,000 ਮਾਸਕ ਉੱਪਰ ਮਿਸ਼ਨ ਫਤਿਹ ਦੇ ਲੋਗੋ ਲਗਾ ਕੇ ਲੋਕਾਂ ਨੂੰ ਵੰਡੇ ਜਾਣਗੇ

·         ਲੋਕ ਜਾਗਰੂਕ ਹੋਣ ਅਤੇ ਕੋਵਿਡ19 ਦੇ ਲੱਛਣ ਹੋਣ ਤੇ ਟੈਸਟ ਜ਼ਰੂਰ ਕਰਵਾਉਣ – ਰਵਿੰਦਰਪਾਲ ਸਿੰਘ ਸੰਧੂ

ਫਿਰੋਜ਼ਪੁਰ 4 ਸਤੰਬਰ 2020

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਕੋਵਿਡ19 ਦੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਾਗਰੂਕ ਕਰਨ ਦੇ ਨਾਲਨਾਲ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਮਾਸਕ ਵੀ ਵੰਡੇ ਜਾ ਰਹੇ ਹਨ

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸਸ੍ਰਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਵਿੱਚ ਸੈਲਫ ਹੈਲਪ ਗਰੁੱਪਾਂ ਵੱਲੋਂ ਮਾਸਕ ਤਿਆਰ ਕਰਵਾਕੇ ਲੋਕਾਂ ਨੂੰ ਵੰਡੇ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਕੋਵਿਡ19 ਨਾਲ ਨਿਜੱਠਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਗਰੂਕ ਕਰਨ ਲਈ ਮਾਸਕ ਉੱਪਰ ਮਿਸ਼ਨ ਫਤਿਹ ਦੇ ਲੋਗੋ ਲਗਾ ਕੇ ਲੋਕਾਂ ਨੂੰ ਵੰਡੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਸੈਲਫ ਹੈੱਲਪ ਗਰੁੱਪਾਂ ਤੋਂ ਮਾਸਕ ਤਿਆਰ ਕਰਵਾ ਕੇ ਵੱਖ ਵੱਖ ਵਿਭਾਗਾਂ ਰਾਹੀਂ 50 ਹਜ਼ਾਰ ਮਾਸਕ ਲੋਕਾਂ ਨੂੰ ਵੰਡੇ ਜਾਣੇ ਹਨ

          ਉਨ੍ਹਾਂ ਕਿਹਾ ਕਿ ਇਨ੍ਹਾਂ ਮਾਸਕਾਂ ਉੱਪਰ ਮਿਸ਼ਨ ਫਤਿਹ ਦਾ ਲੋਗੋ ਵੀ ਲਗਾਇਆ ਜਾ ਰਿਹਾ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਇਸ ਮਿਸ਼ਨ ਪ੍ਰਤੀ ਜਾਗਰੂਕ ਹੋ ਕੇ ਸਰਕਾਰ ਵੱਲੋਂ ਕੋਵਿਡ19 ਸਬੰਧੀ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਉਨ੍ਹਾਂ ਕਿਹਾ ਇਸ ਵਾਇਰਸ ਤੋਂ ਖੁਦ ਅਤੇ ਦੂਸਰਿਆਂ ਨੂੰ ਬਚਾਉਣ ਦਾ ਸਿਰਫ ਇੱਕ ਹੀ ਤਰੀਕਾ ਹੈ ਕਿ ਅਸੀਂ ਕੋਵਿਡ19 ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਜ਼ਰੂਰ ਅਮਲ ਵਿੱਚ ਲੈ ਕੇ ਆਈਏ

          ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ19 ਸਬੰਧੀ ਲੱਛਣ ਆਂਉਦੇ ਹਨ ਤਾਂ ਉਹ ਇਸ ਸਬੰਧੀ ਕੋਈ ਵੀ ਅਣਗਿਹਲੀ ਨਾ ਕਰੇ ਤੇ ਇਸ ਦਾ ਟੈਸਟ ਜ਼ਰੂਰ ਕਰਵਾਏ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੋਮ ਆਈਸੋਲੇਸ਼ਲਨ ਦੀ ਵੀ ਸਹੂਲਤ ਦਿੱਤੀ ਗਈ ਹੈਜੇਕਰ ਕਿਸੇ ਵਿਅਕਤੀ ਦਾ ਟੈਸਟ ਪੋਜ਼ਿਟਿਵ ਆਂਉਦਾ ਹੈ ਤਾਂ ਜ਼ਰੂਰੀ ਨਹੀਂ ਹੈ ਕਿ ਉਸ ਨੇ ਹਸਪਤਾਲ ਵਿੱਚ ਦਾਖਲ ਹੋਣਾ ਹੈ ਉਹ ਆਪਣੇ ਘਰ ਵਿਚ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਸਕਦਾ ਹੈ ਤੇ ਡਾਕਟਰਾਂ ਵੱਲੋਂ ਉਸ ਨੂੰ ਘਰ ਵਿੱਚ ਹੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਇਸ ਤੋਂ ਇਲਾਵਾ ਉਹ ਮੈਡੀਕਲ ਹੈਲਪ ਲਾਈਨ ਨੰ: 104 ਤੇ ਵੀ ਸੰਪਰਕ ਕਰ ਕੇ ਡਾਕਟਰੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਇਸ ਲਈ ਕੋਵਿਡ19 ਦੇ ਲੱਛਣ ਨਜ਼ਰ ਆਉਣ ਤੇ ਟੈਸਟ ਜ਼ਰੂਰ ਕਰਵਾਇਆ ਜਾਵੇ

 
 
 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com