ਨਸ਼ਾ ਕਰਦੇ ਥਾਣੇਦਾਰ ਦੀ ਵੀਡੀਓ ਹੋਈ ਵਾਇਰਲ, ਦੋ ਬਰਖਾਸਤ (Watch Video)

ਅੰਮ੍ਰਿਤਸਰ, ਥਾਣਾ ਸਿਟੀ ਪੱਟੀ ਦੇ ਥਾਣੇਦਾਰ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ ਹੋਈ, ਜੋ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਡੀਓ ‘ਚ ਦੋ ਪੁਲਿਸ ਮੁਲਾਜ਼ਮ ਦਿਖਾਈ ਦਿੰਦੇ ਹਨ। ਜਿਨ੍ਹਾਂ ਵਿਚ ਇਕ ਵਰਦੀ ਪਾਈ ਮੁਲਾਜ਼ਮ ਨਸ਼ਾ ਕਰਦਾ ਸਾਫ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ । ਐਸ ਐਸ ਪੀ  ਧਰੁਵ ਦਹੀਆ ਨੇ ਇਸਦਾ ਸਖਤ ਨੋਟਿਸ ਲੈਂਦਿਆਂ ਏ ਐਸ ਆਈ ਤੇ ਹੋਮ ਗਾਰਡ ਦੇ ਜਵਾਨ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੀ ਰਿਸ਼ਵਤ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ‘ਤੇ ਐੱਸਐੱਸਪੀ ਧਰੁਵ ਦਹੀਆ ਵੱਲੋਂ ਕਾਰਵਾਈ ਕਰਦਿਆਂ ਤਿੰਨ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਐੱਸਐੱਸਪੀ ਵੱਲੋਂ ਬੀਤੇ ਦਿਨ 22 ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਕਰਵਾਏ ਗਏ। ਜਿਨ੍ਹਾਂ ਵਿਚੋਂ 14 ਮੁਲਾਜ਼ਮ ਨਸ਼ੇ ਦੇ ਆਦੀ ਮਿਲੇ। ਜਿੰਨਾ ਵਿਚ ਉਕਤ ਕਰਮਚਾਰੀਆਂ ਦੇ ਨਤੀਜੇ ਵੀ ਪਾਜੇਟਿਵ ਆਏ ਸਨ। ਐਸ ਐਸ ਪੀ ਦਹੀਆ ਨੇ ਕਿਹਾ ਕਿ ਨਸ਼ੇ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਦੋਵਾਂ ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

Read more