ਵਿਜੀਲੈਸ ਵੱਲੋ ਰਿਸ਼ਵਤ ਲੈਣ ਦੇ ਦੋ ਵੱਖ-ਵੱਖ ਕੇਸਾਂ ਵਿਚ ਸਬ ਇੰਸਪੈਕਟਰ ਅਤੇ ਏ.ਐਸ.ਆਈ ਰੰਗੇ ਹੱਥੀ ਕਾਬੂ

ਚੰਡੀਗੜ, 28 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ ਵੱਖ ਕੇਸਾਂ ਵਿਚ ਇਕ ਸਬ ਇੰਸਪੈਕਟਰ ਅਤੇ ਇਕ ਏ.ਐਸ.ਆਈ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਚੱਬੇਵਾਲ ਥਾਣਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਬ ਇੰਸਪੈਕਟਰ ਸੋਹਨ ਲਾਲ ਨੂੰ ਸ਼ਿਕਾਇਤਕਰਤਾ ਹਰਮੰਦਰ ਸਿੰਘ ਦੀ ਸ਼ਿਕਾਇਤ ਤੇ 50,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਬ-ਇੰਸਪੈਕਟਰ ਵਲੋ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਮੰਗ ਕੀਤੀ ਹੈ।

ਵਿਜੀਲੈਸ ਵੱਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 50,000 ਰੁਪਏ ਦੀ ਰਿਸ਼ਵਤ ਲੈਦਿਆਂ ਮੌਕੇ ਤੇ ਹੀ ਦਬੋਚ ਲਿਆ।

ਇਸੇ ਤਰਾਂ ਭ੍ਰਿਸ਼ਟਾਚਾਰ ਦੇ ਇੱਕ ਹੋਰ ਕੇਸ ਵਿੱਚ ਵਿਜੀਲੈਸ ਬਿਓਰੋ ਨੇ ਐਸ ਟੀ ਐਫ ਮਾਨਸਾ ਵਿਖੇ ਤਾਇਨਾਤ ਏ.ਐਸਆਈ ਦਰਸਨ ਸਿੰਘ ਨੂੰ ਸ਼ਿਕਾਇਤਕਰਤਾ ਮਨਜੀਤ ਕੌਰ ਵਾਸੀ ਪਿੰਡ ਜੋਗਾ ਦੀ ਸ਼ਿਕਾਇਤ ਤੇ 20,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਅਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਏ.ਐਸ.ਆਈ ਦਰਸਨ ਸਿੰਘ ਅਤੇ ਏ.ਐਸ.ਆਈ ਸੁਰਿੰਦਰ ਸਿੰਘ ਵਲੋ ਨਸ਼ੇ ਦੇ ਕੇਸ ਵਿਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਗਈ ਹੈ. ਵਿਜੀਲੈਸ ਵੱਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਏ.ਐਸ.ਆਈ ਦਰਸਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਦਬੋਚ ਲਿਆ ਅਤੇ ਇਸ ਕੇਸ ਵਿਚ ਸ਼ਾਮਲ ਭਗੌੜੇ ਹੋਏ ਦੁਸਰੇ ਏ.ਐਸਆਈ ਸੁਰਿੰਦਰ ਸਿੰਘ ਦੀ ਭਾਲ ਜਾਰੀ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਤਿੰਨਾ ਦੋਸ਼ੀਆਂ ਖਿਲਾਫ. ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਵੱਖ-ਵੱਖ ਧਾਰਾਵਾਂ ਤਹਿਤ ਕ੍ਰਮਵਾਰ ਵਿਜੀਲੈਸ ਬਿਓਰੋ ਦੇ ਥਾਣਾ ਜਲੰਧਰ ਅਤੇ ਬਠਿੰਡਾ ਵਿਖੇ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।  

Read more