19 Apr 2021

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਮਾਣ ਰਹੇ ਹਾਂ ਆਜ਼ਾਦ ਫਿਜ਼ਾ ਦਾ ਆਨੰਦ- ਸੁਖਜਿੰਦਰ ਰੰਧਾਵਾ

ਫਿਰੋਜਪੁਰ 23 ਮਾਰਚ 2021: ਸ਼ਹੀਦੇ-ਏ-ਆਜਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜੇਲ੍ਹਾਂ ਮੰਤਰੀ ਪੰਜਾਬ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਸ਼ਹੀਦ ਰਾਜਗੁਰੂ,  ਸ਼ਹੀਦ ਸੁਖਦੇਵ, ਰਾਜ ਮਾਤਾ ਵਿੱਦਿਆ ਵਤੀ ਅਤੇ ਬੀ.ਕੇ ਦੱਤ ਦੀਆਂ ਸਮਾਧਾਂ ਤੇ ਮੱਥਾ ਟੇਕ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸਤਿਕਾਰ ਕੌਰ ਗਹਰੀ, ਡੀਆਈਜੀ ਫਿਰੋਜ਼ਪੁਰ ਰੇਂਜ ਹਰਦਿਆਲ ਸਿੰਘ ਮਾਨ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐੱਸ.ਐੱਸ.ਪੀ. ਭਾਗੀਰਥ ਮੀਨਾ, ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਅਤੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਵੀ ਮੌਜੂਦ ਸਨ।

          ਕੈਬਨਿਟ ਮੰਤਰੀ ਪੰਜਾਬ  ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਕਰੋਨਾ ਵਾਇਰਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਨਹੀਂ ਕਰਵਾਇਆ ਗਿਆ ਹੈ, ਪਰ ਫਿਰ ਵੀ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਨੇ ਆਪਣਾ ਸਭ ਕੁੱਝ ਕੁਰਬਾਨ ਕਰਕੇ ਦੇਸ਼ ਦੀ ਆਜ਼ਾਦੀ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦੀ ਫ਼ਿਜ਼ਾ ਦਾ ਆਨੰਦ ਮਾਨ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦੇ ਦੇ ਨਕਸੇ ਕਦਮ ਤੇ ਚੱਲ ਕੇ ਸਮਾਜ ਦੀ ਤਰੱਕੀ ਤੇ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨਾਂ ਵੱਲੋਂ ਕੇਂਦਰ ਦੀ ਸਰਕਾਰ ਖਿਲਾਫ ਸ਼ਾਤਮਈ ਤਰੀਕੇ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਭਗਤਾਂ ਨੇ ਕਾਲੇ ਪਾਣੀਆਂ ਵਰਗੇ ਤਸੀਹੇ ਝੱਲ ਕੇ ਸਾਨੂੰ ਆਜ਼ਾਦੀ ਦਿਵਾਈ ਹੈ ਸਾਨੂੰ ਉਨ੍ਹਾਂ ਵੱਲੋਂ ਆਜ਼ਾਦੀ ਤੋਂ ਬਾਅਦ ਲਏ ਗਏ ਸੁਪਨਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਖਰੀ ਦਮ ਤੱਕ ਇਨ੍ਹਾਂ ਸ਼ਹੀਦਾਂ ਦੀਆ ਕੁਰਬਾਨੀਆਂ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਉਦੋਂ ਹੀ ਹੁੰਦੀ ਹੈ ਜਦੋਂ ਨੌਜਵਾਨ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ।

Read more