ਹਾੜ੍ਹੀ ਦੀ ਫ਼ਸਲ ਦਾ ਦਾਣਾ ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ -ਡਾ ਅਮਰ ਸਿੰਘ

ਰਾਏਕੋਟ, 4 ਅਪ੍ਰੈਲ (ਰਘਵੀਰ ਸਿੰਘ ਜੱਗਾ ) – ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਵੱਲੋਂ ਅੱਜ ਸਥਾਨਕ ਐਸਡੀਐਮ ਦਫ਼ਤਰ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਕੇ ਹਲਕੇ ਵਿੱਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਰਿਪੋਰਟ ਹਾਸਲ ਕੀਤੀ ਗਈ। ਇਸ ਤੋਂ ਇਲਾਵਾ ਡਾਕਟਰ ਅਮਰ ਸਿੰਘ ਨੇ ਅਧਿਕਾਰੀਆਂ ਨੂੰ ਆਉਂਦੇ ਹਾੜੀ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਹਦਾਇਤਾਂ ਜਾਰੀ ਕੀਤੀਆਂ ।  ਮੀਟਿੰਗ ਵਿੱਚ ਕਾਮਿਲ ਬੋਪਾਰਾਏ, ਐਸਡੀਐਮ ਡਾ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਹੋਰ ਕਈ ਅਧਿਕਾਰੀ ਮੌਜੂਦ ਸਨ । ਮੀਟਿੰਗ ਦੌਰਾਨ ਆਪਣੇ ਸੰਬੋਧਨ ਵਿੱਚ ਡਾਕਟਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਹਾੜ੍ਹੀ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਜਾਣ ਅਤੇ  ਅਨਾਜ ਮੰਡੀਆਂ ਵਿੱਚੋਂ ਆਪਣੀ ਫਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ  ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਉਨ੍ਹਾਂ ਕਿਹਾ ਤੇ ਹਾੜ੍ਹੀ ਦੀ ਫਸਲ ਨੂੰ ਲੈ ਕੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾੜ੍ਹੀ ਦੀ ਫਸਲ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ। ਮੀਟਿੰਗ ਦੌਰਾਨ ਡਾ.ਅਮਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਕਰਫਿਊ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਦਿੰਦਿਆਂ  ਲੋਕਾਂ ਨੂੰ ਅਪੀਲ ਕੀਤੀ ਕਿਹਾ ਕਿ ਕਰਫਿਊ ਦੌਰਾਨ  ਲੋਕ ਆਪਣੇ ਘਰਾਂ ਵਿੱਚ ਰਹਿ  ਕੇ ਸਰਕਾਰ ਦਾ ਸਹਿਯੋਗ ਕਰਨ । ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ਰੂਰੀ ਵਸਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਇਸ ਲਈ ਉਨ੍ਹਾਂ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੇ ਪੈਕਟਾਂ ਨੂੰ ਲੋੜਵੰਦ ਲੋਕਾਂ ਦੇ ਘਰਾਂ ਤੱਕ ਪਹੁੰਚਦਾ ਕਰਨ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਤੇ ਜੇਕਰ  ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ ।

ਮੀਟਿੰਗ ਵਿੱਚ ਐਸਡੀਐਮ ਡਾ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਤਹਿਸੀਲਦਾਰ ਮੁਖਤਿਆਰ ਸਿੰਘ, ਮਾਰਕੀਟ ਕਮੇਟੀ ਸਕੱਤਰ ਜਸਮੀਤ ਸਿੰਘ, ਸਹਾਇਕ ਖੁਰਾਕ ਸਪਲਾਈ ਅਫ਼ਸਰ ਦਰਬਾਰਾ ਸਿੰਘ, ਡੀਐੱਸਪੀ ਸੁਖਨਾਜ ਸਿੰਘ , ਬੀਡੀਪੀਓ ਮੈਡਮ ਰੁਪਿੰਦਰਜੀਤ ਕੌਰ, ਮਾਰਕੀਟ ਕਮੇਟੀ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਓਐੱਸਡੀ ਜਗਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ ਤੋਂ ਇਲਾਵਾ ਹੋਰ ਕਈ ਅਧਿਕਾਰੀ ਮੌਜੂਦ ਸਨ ।

Read more