27 January 2021 08:54 am
Kinno

ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੰਸ ਲੈਣ ਲਈ ਹੁਣ ਨਜਦੀਕੀ ਸੇਵਾ ਕੇਂਦਰ ਵਿੱਚ ਵੀ ਕੀਤਾ ਜਾ ਸਕਦਾ ਹੈ ਅਪਲਾਈ

- Posted on 22 October 2020

 ਫ਼ਿਰੋਜ਼ਪੁਰ 22 ਅਕਤੂਬਰ 2020 

ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜਦੀਪ ਕੌਰ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਜ਼ਿਲ੍ਹੇ ਵਿਚ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਜਿਨ੍ਹਾਂ ਵਿਅਕਤੀਆਂ ਨੇ ਪਟਾਖਿਆਂ ਦੀ ਖਰੀਦੋ-ਫਰੋਖਤ ਲਈ ਆਰਜੀ ਲਾਇਸੰਸ ਲੈਣਾ ਹੈ ਉਹ ਹੁਣ ਮਿਤੀ 28 ਅਕਤੂਬਰ ਤੱਕ ਆਪਣੇ ਨਜਦੀਕੀ ਸੇਵਾ ਕੇਂਦਰ ਵਿੱਚ ਵੀ ਫਾਰਮ ਭਰ ਕੇ ਅਪਲਾਈ ਕਰ ਸਕਦੇ ਹਨ।

            ਵਧੀਕ ਜ਼ਿਲ੍ਹਾ ਮੈਜਿਸਟੇਟ ਨੇ ਦੱਸਿਆ ਕਿ ਪਟਾਖਿਆਂ ਲਈ ਆਰਜੀ ਲਾਇਸੰਸ ਲੈਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਫਾਰਮ ਭਰ ਕੇ ਅਤੇ ਲੋੜੀਂਦੇ ਦਸਤਾਵੇਜ ਨਾਲ ਲਗਾ ਕੇ ਸੇਵਾ ਕੇਂਦਰ ਵਿੱਚ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ www.punjab.gov.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਫਾਰਮ ਭਰਨ ਤੋਂ ਬਾਅਦ ਸੇਵਾ ਕੇਂਦਰ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਫਾਰਮਾਂ/ਅਰਜੀਆਂ ਵਿਚੋਂ ਲੱਕੀ ਡਰਾਅ ਰਾਹੀਂ ਆਰਜੀ ਲਾਇਸੰਸ ਦਿੱਤਾ ਜਾਵੇਗਾ ਤੇ ਜਿਸ ਵਿਅਕਤੀ ਦਾ ਲਾਇਸੰਸ ਬਣੇਗਾ ਸਿਰਫ ਉਹੀ ਵਿਅਕਤੀ ਜਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਿਤ ਕੀਤੀਆਂ ਥਾਵਾਂ ਤੇ ਪਟਾਖਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰ ਸਕੇਗਾ ਉਨ੍ਹਾਂ ਕਿਹਾ ਕਿ ਇੰਨ੍ਹਾਂ ਨਿਰਧਾਰਿਤ ਕੀਤੇ ਸਥਾਨਾਂ ਤੋਂ ਇਲਾਵਾ ਕਿਸੇ ਹੋਰ ਸਥਾਨ ਤੇ ਪਟਾਖੇ ਵੇਚਣ ਤੇ ਪੂਰਨ ਪਾਬੰਦੀ ਹੋਵੇਗੀ। 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com