Thursday 22 October 2020

ਛੇਵੇਂ ਰਾਜ ਪੱਧਰੀ ਰੋਜ਼ਗਾਰ ਮੇਲੇ ਲਈ ਨੌਜਵਾਨ 14 ਸਤੰਬਰ ਤੱਕ ਕਰਵਾਉਣ ਆਪਣੀ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

- Posted on 29 August 2020


-ਜ਼ਿਲ੍ਹੇ ਦੀਆਂ ਵੱਖ-ਵੱਖ ਟਰੇਡਾਂ ਦੀਆਂ 3881 ਪੋਸਟਾਂ ਲਈ ਨੌਜਵਾਨ ਕਰ ਸਕਦੇ ਹਨ ਅਪਲਾਈ
ਹੁਸ਼ਿਆਰਪੁਰ, 29 ਅਗਸਤ:
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਲਈ 3881 ਪੋਸਟਾਂ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਹਿੱਸਾ ਲੈਣ ਲਈ ਨੌਜਵਾਨ ਪੰਜਾਬ ਦੇ ਪੋਰਟਲ ਘਰ-ਘਰ ਰੋਜ਼ਗਾਰ ਦੀ ਵੈਬਸਾਈਟ www.pgrkam.com ’ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਤੋਂ ਬਾਅਦ ਬਿਨੇਕਾਰ ਵੱਖ-ਵੱਖ ਖਾਲੀ ਪੋਸਟਾਂ ਲਈ ਅਪਲਾਈ ਕਰ ਸਕਦਾ ਹੈ ਅਤੇ ਇਸ ਪੋਰਟਲ ’ਤੇ ਵੱਖ-ਵੱਖ ਟਰੇਡਾਂ ਦੀਆਂ ਖਾਲੀ ਪੋਸਟਾਂ ਤੇ ਵੇਤਨ ਆਦਿ ਪੂਰਾ ਵਿਵਰਣ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪੋਸਟਾਂ ਲਈ ਇਹ ਰਜਿਸਟਰੇਸ਼ਨ ਕੇਵਲ 14 ਸਤੰਬਰ ਤੱਕ ਹੀ ਹੋ ਸਕਦੀ ਹੈ। ਇਸ ਤੋਂ ਬਾਅਦ ਪੋਰਟਲ ’ਤੇ ਰਜਿਸਟਰੇਸ਼ਨ ਨਹੀਂ ਹੋ ਸਕਦੀ। ਇਸ ਲਈ ਜੋ ਜ਼ਰੂਰਤਮੰਦ ਨੌਜਵਾਨ ਇਸ ਮੇਲੇ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ 14 ਸਤੰਬਰ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਲੈਣ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸੂਬੇ ਵਿੱਚ ਲਗਭਗ 90 ਹਜ਼ਾਰ ਵੱਖ-ਵੱਖ ਖਾਲੀ ਪੋਸਟਾਂ ਅਪਲੋਡ ਕੀਤੀਆਂ ਗਈਆਂ ਹਨ, ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 3881 ਪੋਸਟਾਂ ਵੱਖ-ਵੱਖ ਟਰੇਡਾਂ ਵਿੱਚ ਅਪਲੋਡ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 6280197708 ’ਤੇ ਸੰਪਰਕ ਕਰ ਸਕਦੇ ਹਨ। 

 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com